04/08/2026
ਯੂਨੀਵਰਸਿਟੀ ਕਾਲਜ ਘੁੱਦਾ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਵਿਦਿਆਰਥਣ ਸੋਫ਼ੀਆ ਨੇ ਬੀ.ਸੀ.ਏ ਭਾਗ ਪਹਿਲਾ (ਸਮੈਸਟਰ ਦੂਜਾ) ਵਿਚੋਂ 90.50% ਅੰਕ ਪ੍ਰਾਪਤ ਕੀਤੇ ਹਨ। ਵਿਦਿਆਰਥਣ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਮੈਰਿਟ ਸੂਚੀ ਵਿਚ ਪਹਿਲਾ ਰੈਂਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਤੇ ਪ੍ਰਿੰਸੀਪਲ ਪ੍ਰੋ. ਕਮਲਜੀਤ ਸਿੰਘ, ਕੰਪਿਊਟਰ ਸਾਇੰਸ ਵਿਭਾਗ ਅਤੇ ਸਮੂਹ ਕਾਲਜ ਸਟਾਫ਼ ਮਾਣ ਮਹਿਸੂਸ ਕਰਦਾ ਹੈ ਅਤੇ ਭਵਿੱਖ ਵਿਚ ਹੋਰ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੰਦਾ ਹੈ।