04/08/2026
ਸੰਤ ਬਾਬਾ ਭਾਗ ਸਿੰਘ ਪਬਲਿਕ ਸਕੂਲ, ਬਿੰਜੋਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ |
ਸੰਤ ਬਾਬਾ ਭਾਗ ਸਿੰਘ ਪਬਲਿਕ ਸਕੂਲ, ਬਿੰਜੋਂ ਵਿਖੇ ਵਿਦਿਆਰਥੀਆਂ ਦੀ ਚੰਗੀ ਸਿਹਤ, ਵਧੀਆ ਪੜ੍ਹਾਈ ਅਤੇ ਸਕੂਲ ਦੀ ਨਵੀਂ ਇਮਾਰਤ ਦੀ ਸ਼ੁਰੂਆਤ ਦੇ ਸ਼ੁਭ ਅਵਸਰ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।
ਇਸ ਪਵਿੱਤਰ ਮੌਕੇ 'ਤੇ ਸੰਤ ਬਾਬਾ ਸਰਵਣ ਸਿੰਘ ਜੀ, ਸੰਤ ਬਾਬਾ ਮੋਹਨ ਸਿੰਘ ਜੀ ਅਤੇ ਸਰਦਾਰ ਹਰਦਮਨ ਸਿੰਘ ਜੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।
ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ, ਜਿਸ ਨੇ ਸਾਰਾ ਮਾਹੌਲ ਅਧਿਆਤਮਕ ਰੰਗ ਵਿੱਚ ਰੰਗ ਦਿੱਤਾ।
ਇਸ ਮੌਕੇ 'ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਵਦੀਪ ਸਰਨ ਜੀ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਸਕੂਲ ਦੀ ਤਰੱਕੀ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ ਗਈ ਅਤੇ ਵਾਹਿਗੁਰੂ ਜੀ ਦਾ ਕੋਟਾਨ-ਕੋਟ ਸ਼ੁਕਰਾਨਾ ਅਦਾ ਕੀਤਾ ਗਿਆ।