GAD Khalsa College, Chohla Sahib

Call Directions Website

GAD Khalsa College, Chohla Sahib College is managed by SGPC Amritsar

           #ਚੜ੍ਹਦੀਕਲਾ      🎉
22/09/2026

#ਚੜ੍ਹਦੀਕਲਾ 🎉

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਕਾਲਜ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ.ਹਰਮਨਦੀਪ ਸ...
11/09/2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਕਾਲਜ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਜੀ ਦੀ ਅਗਵਾਈ ਵਿੱਚ ਧਰਮ ਅਧਿਐਨ ਅਤੇ ਇਤਿਹਾਸ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਕੁਇਜ਼ ਅਤੇ ਗੁਰਬਾਣੀ ਕੰਠ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਕੁਇਜ਼ ਮੁਕਾਬਲੇ ਵਿਚ ਪਹਿਲਾ ਸਥਾਨ ਬੀ ਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਦਲਜੀਤ ਕੌਰ, ਸੰਦੀਪ ਕੌਰ ਅਤੇ ਪ੍ਰਭਜੋਤ ਕੌਰ (ਟੀਮ ਸੀ) ਨੇ ਪ੍ਰਾਪਤ ਕੀਤਾ।ਦੂਸਰਾ ਸਥਾਨ ਕਵਲਜੀਤ ਕੌਰ,ਹਰਸੰਗੀਤ ਕੌਰ ਅਤੇ ਹਰਮਨਪ੍ਰੀਤ ਕੌਰ (ਟੀਮ ਡੀ) ਨੇ ਅਤੇ ਤੀਸਰਾ ਸਥਾਨ ਨਵਦੀਪ ਕੌਰ, ਅਰਸ਼ਦੀਪ ਕੌਰ,ਮਰੀਨ ਕੌਰ (ਟੀਮ ਏ) ਅਤੇ ਜਸ਼ਨਦੀਪ ਕੌਰ, ਅਮਨਦੀਪ ਕੌਰ, ਏਕਮਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲਾ ਸਥਾਨ ਮਹਿਕਪ੍ਰੀਤ ਕੌਰ ਬੀ ਐੱਸ ਸੀ ਦੀ ਵਿਦਿਆਰਥਣ ਅਤੇ ਗੁਰਸ਼ਰਨ ਸਿੰਘ ਬਾਰਵੀਂ ਜਮਾਤ ਦੇ ਵਿਦਿਆਰਥੀ ਨੇ ਹਾਸਲ ਕੀਤਾ। ਦੂਸਰਾ ਸਥਾਨ ਮਨਪ੍ਰੀਤ ਕੌਰ ਬੀ ਏ ਦੀ ਵਿਦਿਆਰਥਣ ਅਤੇ ਤਰਲੋਕ ਸਿੰਘ ਬਾਰਵੀਂ ਜਮਾਤ ਦੇ ਵਿਦਿਆਰਥੀ ਨੇ ਅਤੇ ਤੀਸਰਾ ਸਥਾਨ ਸਹਿਜਪ੍ਰੀਤ ਕੌਰ ਬੀ ਕਾਮ ਦੀ ਵਿਦਿਆਰਥਣ ਅਤੇ ਜਸਵਿੰਦਰ ਸਿੰਘ ਬਾਰਵੀਂ ਜਮਾਤ ਦੇ ਵਿਦਿਆਰਥੀ ਨੇ ਪ੍ਰਾਪਤ ਕੀਤਾ। ਗੁਰਬਾਣੀ ਕੰਠ ਮੁਕਾਬਲੇ ਵਿਚ ਜਜਮੈਂਟ ਦੀ ਭੂਮਿਕਾ ਪ੍ਰੋ. ਸੰਦੀਪ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਧਾਰਮਿਕ ਵਿਭਾਗ ਦੇ ਪ੍ਰੋ. ਕਿਰਨਜੀਤ ਕੌਰ ਨੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ ਅਤੇ ਉਨ੍ਹਾਂ ਨੂੰ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਤ੍ਰਿਪਤ ਕੌਰ,ਪ੍ਰੋ.ਰਵਿੰਦਰ ਕੌਰ,ਪ੍ਰੋ.ਬਲਜਿੰਦਰ ਸਿੰਘ,ਪ੍ਰੋ.ਨਵਦੀਪ ਕੌਰ,ਪ੍ਰੋ.ਸੰਦੀਪ ਕੌਰ ਮੌਜੂਦ ਸਨ।

🌸 ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ 🌸ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਅਧਿਆਪਕ ਦਿ...
04/09/2026

🌸 ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ 🌸
ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਾਡੇ ਸਤਿਕਾਰਯੋਗ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਸਨਮਾਨਿਤ ਕੀਤਾ ਗਿਆ। 🌷

ਅਧਿਆਪਕ ਸਿਰਫ਼ ਗਿਆਨ ਹੀ ਨਹੀਂ ਦਿੰਦੇ, ਸਗੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। 🙏

ਇਸ ਖ਼ਾਸ ਦਿਨ ’ਤੇ ਸਮੂਹ ਅਧਿਆਪਕ ਸਾਹਿਬਾਨ ਨੂੰ ਦਿਲੋਂ ਅਧਿਆਪਕ ਦਿਵਸ ਦੀਆਂ ਲੱਖ-ਲੱਖ ਵਧਾਈਆਂ! 🌺

#ਅਧਿਆਪਕਦਿਵਸ #ਗੁਰੂਅਰਜਨਦੇਵਖਾਲਸਾਕਾਲਜ #ਚੋਹਲਾਸਾਹਿਬ #ਵਿਦਿਆ ❤️

🎓 Orientation-cum-Induction Programme 2026ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਅ...
02/09/2026

🎓 Orientation-cum-Induction Programme 2026
ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਨੂੰ ਕਾਲਜ ਦੇ ਅਕਾਦਮਿਕ ਅਤੇ ਸਹਿ-ਪਾਠਕ੍ਰਮਕ ਮਾਹੌਲ ਨਾਲ ਜਾਣੂ ਕਰਵਾਉਣ ਲਈ ਕਾਲਜ ਦੇ IQAC Cell ਦੁਆਰਾ Orientation-cum-Induction Programme ਦਾ ਆਯੋਜਨ ਕੀਤਾ ਗਿਆ।

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੇ ਵੱਖ-ਵੱਖ ਕੋਰਸਾਂ, NSS, Sports, Scholarships, Religious Activities, Student Facilities ਅਤੇ National Education Policy (NEP) ਅਧੀਨ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।

ਕਾਲਜ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਉੱਜਵਲ ਭਵਿੱਖ ਲਈ ਕਾਲਜ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਲਗਨ ਨਾਲ ਆਪਣੇ ਟੀਚਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ।

🌱 Learn. Grow. Lead.

✨ Welcome to the Guru Arjan Dev Khalsa College family!

🙏 ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ 🙏ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ...
29/08/2026

🙏 ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ 🙏
ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।

ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦਾ ਜਾਪ ਕੀਤਾ ਗਿਆ। ਉਪਰੰਤ ਸਮੂਹ ਸੰਗਤ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਸਾਂਝੀ ਅਰਦਾਸ ਕੀਤੀ ਗਈ। 🙏

ਇਸ ਮੌਕੇ ਬੰਦੀ ਸਿੰਘਾਂ ਦੀਆਂ ਕੁਰਬਾਨੀਆਂ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ।

🙏 ਸਰਬੱਤ ਦਾ ਭਲਾ • ਚੜ੍ਹਦੀ ਕਲਾ Directorate of Education SGPC ਡਾਇਰੈਕਟੋਰੇਟ ਆਫ਼ ਐਜੂਕੇਸ਼ਨਸ਼ਨ

#ਬੰਦੀਸਿੰਘ #ਬੰਦੀਸਿੰਘਾਂਦੀਰਿਹਾਈ #ਚੜ੍ਹਦੀਕਲਾ #ਅਰਦਾਸ #ਗੁਰਬਾਣੀ #ਖ਼ਾਲਸਾਕਾਲਜ #ਚੋਹਲਾਸਾਹਿਬ #ਸਰਬੱਤਦਾਭਲਾ

29/08/2026

ਬੰਦੀ ਸਿੰਘਾਂ ਦੀ ਰਿਹਾਈ/ਪੈਰੋਲ ਲਈ ਅਰਦਾਸ ਸਮਾਗਮ

*ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿੱਚ ‘ਕੁਝ ਤਾਂ ਕਰੋ ਯਾਰੋ’ ਨਾਟਕ ਦਾ ਸਫਲ ਮੰਚਨ*ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿੱਚ ‘ਅਗਾਜ਼ ਰੰਗ ਮੰਚ’ ਵੱਲੋਂ ਪ...
22/08/2026

*ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿੱਚ ‘ਕੁਝ ਤਾਂ ਕਰੋ ਯਾਰੋ’ ਨਾਟਕ ਦਾ ਸਫਲ ਮੰਚਨ*

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿੱਚ ‘ਅਗਾਜ਼ ਰੰਗ ਮੰਚ’ ਵੱਲੋਂ ਪ੍ਰਸਿੱਧ ਨਾਟਕਕਾਰ ਪਾਲੀ ਭੁਪਿੰਦਰ ਜੀ ਦੁਆਰਾ ਰਚਿਤ ਨਾਟਕ ‘ਕੁਝ ਤਾਂ ਕਰੋ ਯਾਰੋ’ ਦਾ ਸਫਲ ਮੰਚਨ ਕੀਤਾ ਗਿਆ। ਸਮਾਜਿਕ ਸਰੋਕਾਰਾਂ ਨਾਲ ਜੁੜੇ ਇਸ ਨਾਟਕ ਰਾਹੀਂ ਨੌਜਵਾਨਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ ਗਿਆ।
ਨਾਟਕ ਵਿੱਚ ਕਲਾਕਾਰਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦਾਂ ਅਤੇ ਦਮਦਾਰ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਨਾਟਕ ਨੇ ਵਿਦਿਆਰਥੀਆਂ ਨੂੰ ਇਹ ਅਹਿਸਾਸ ਕਰਵਾਇਆ ਕਿ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਸਿਰਫ਼ ਗੱਲਾਂ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਸ ਲਈ ਸਾਰਿਆਂ ਨੂੰ ਮਿਲ ਕੇ ਕੁਝ ਕਰਨ ਦੀ ਲੋੜ ਹੈ। ਨਾਟਕ ਦੀ ਪੇਸ਼ਕਾਰੀ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਰਪੂਰ ਸਰਾਹਨਾ ਮਿਲੀ ਅਤੇ ਉਨ੍ਹਾਂ ਨੇ ਕਲਾਕਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਨਾਟਕ ਦੇ ਨਿਰਦੇਸ਼ਕ ਸ੍ਰ. ਪ੍ਰਗਟ ਸਿੰਘ ਅਤੇ ‘ਅਗਾਜ਼ ਰੰਗ ਮੰਚ’ ਦੇ ਸਮੂਹ ਕਲਾਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਸੱਭਿਆਚਾਰਕ ਅਤੇ ਜਾਗਰੂਕਤਾ-ਅਧਾਰਿਤ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਮਾਜਿਕ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਸੁਚੇਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੰਤ ਵਿੱਚ, ਨਾਟਕ ‘ਕੁਝ ਤਾਂ ਕਰੋ ਯਾਰੋ’ ਦਾ ਮੰਚਨ ਇੱਕ ਸਫਲ, ਪ੍ਰਭਾਵਸ਼ਾਲੀ ਅਤੇ ਸਾਰਥਕ ਉਪਰਾਲਾ ਸਾਬਤ ਹੋਇਆ। #ਪੰਜਾਬੀਵਿਰਸਾ

12/08/2026

Glimpse of Heritage Festival #ਧੀਆਂ #ਪੰਜਾਬੀਸੱਭਿਆਚਾਰ #ਪੰਜਾਬੀਵਿਰਸਾ Directorate of Education SGPC ਡਾਇਰੈਕਟੋਰੇਟ ਆਫ਼ ਐਜੂਕੇਸ਼ਨ

Address

Chohla Sahib
Tarn Taran
143408

Opening Hours

Monday 9am - 4pm
Tuesday 9am - 4pm
Wednesday 9am - 4pm
Thursday 9am - 4pm
Friday 9am - 4pm
Saturday 9am - 4pm

Telephone

+911859248887

Alerts

Be the first to know and let us send you an email when GAD Khalsa College, Chohla Sahib posts news and promotions. Your email address will not be used for any other purpose, and you can unsubscribe at any time.

Shortcuts

Share