23/03/2024
ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਪੱਤੋ ਹੀਰਾ ਸਿੰਘ (ਨਿਹਾਲ ਸਿੰਘ ਵਾਲਾ ) ਵਿਖੇ ਅਥਲੈਟਿਕਸ ਮੀਟ ਕਰਵਾਈ ਗਈ|
ਪ੍ਰਿੰਸੀਪਲ ਡਾਕਟਰ ਇਕਬਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਵਿੱਚ ਅਥਲੈਟਿਕਸ ਮੀਟ ਕਰਵਾਈ ਗਈ| ਇਸ ਐਥਲੈਟਿਕਸ ਮੀਟ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ।
ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਡਾਕਟਰ ਇਕਬਾਲ ਸਿੰਘ ਸੰਧੂ ਨੇ ਖੇਡਾਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ । ਅਤੇ ਵਿਰਾਸਤੀ ਖੇਡਾਂ ਨੂੰ ਬਚਾਉਣ ਦਾ ਸੰਦੇਸ਼ ਦਿੱਤਾ| ਕਾਲਜ ਦੇ ਪ੍ਰਿੰਸੀਪਲ ,ਸਮੁੱਚਾ ਸਟਾਫ ਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ ।